अनुवाद
निम्नलिखित पंजाबी के गद्यांशों का हिंदी में अनुवाद करें
1. ਮੈਨੂੰ ਜਦੋਂ ਵੀ ਆਪਣਾ ਬਚਪਨ ਯਾਦ ਆਉਂਦਾ ਹੈ ਤਾਂ ਮੇਰਾ ਦਿਲ ਕਰਦਾ ਹੈ ਕਿ ਮੈਂ ਆਪਣੇ ਉਸ ਬਚਪਨ ਵਿਚ ਗੁਮ ਹੋ ਜਾਵਾਂ | ਮਨ ਬਚਪਨ ਦੀਆਂ ਖੇਡਾਂ ਵਲ ਚਲਾ ਜਾਂਦਾ ਹੈ। ਪਤੰਗ ਉਡਾਣਾ, ਦੋਸਤਾਂ ਨਾਲ ਸਾਈਕਲ ਦੀਆਂ ਰੇਸਾਂ ਲਗਾਉਣਾ, ਬੰਟੇ ਖੇਡਣੇ ਅਤੇ ਰਾਤ ਨੂੰ ਲੁਕਣ-ਮੀਟੀ ਖੇਡਣਾ ਮੈਨੂੰ ਅੱਜ ਵੀ ਯਾਦ ਹੈ । ਤਪਦੀ ਗਰਮੀ ਵਿਚ ਬਾਗ ਵਿੱਚ ਅੰਬ ਤੋੜ ਕੇ ਖਾਣੇ ਅਤੇ ਬਹੁਤ ਤੇਜ਼ ਮੀਂਹ ਵਿਚ ਨਹਾਉਣਾ ਮੈਨੂੰ ਬਹੁਤ ਚੰਗਾ ਲਗਦਾ ਸੀ ।
अनुवाद- मुझे जब भी अपना बचपन याद आता है तो मेरा दिल करता है कि मैं अपने उस बचपन में गुम हो जाऊँ। मन बचपन की खेलों की तरफ चला जाता है। पतंग उड़ाना, मित्रों के साथ साइकिल की दौड़ें लगाना, कंचे खेलने और रात को छुपम-छुपाई खेलना मुझे आज भी याद है। तपती गर्मी में बाग में आम तोड़ कर खाने और बहुत तेज़ बारिश में नहाना मुझे बहुत अच्छा लगता था।
2. ਭ੍ਰਿਸ਼ਟ ਆਚਰਨ ਹੀ ਭ੍ਰਿਸਟਾਚਾਰ ਹੁੰਦਾ ਹੈ । ਕੁਝ ਲੋਕ ਕੇਵਲ ਪੈਸੇ ਦੀ ਹੇਰਾਫੇਰੀ ਅਤੇ ਘਪਲੇਬਾਜ਼ੀ ਨੂੰ ਹੀ ਭ੍ਰਿਸ਼ਟਾਚਾਰ ਕਹਿੰਦੇ ਹਨ। ਪਰ ਇਸ ਵਿਚ ਇਸ ਤੋਂ ਇਲਾਵਾ ਮਿਲਾਵਟ, ਅਨਿਆਂ, ਸ਼ਿਫਾਰਿਸ, ਕਾਲਾਬਾਜ਼ਾਰੀ, ਸ਼ੋਸ਼ਣ ਅਤੇ ਧੋਖਾ ਆਦਿ ਸਭ ਕੁਝ ਆ ਜਾਂਦਾ ਹੈ। ਸਾਰਾ ਸਮਾਜ ਇੱਕ ਜੁਟ ਹੋ ਕੇ ਹੀ ਭ੍ਰਿਸ਼ਟਾਚਾਰ ਰੂਪੀ ਇਸ ਦੈਂਤ ਨੂੰ ਖ਼ਤਮ ਕਰ ਸਕਦਾ ਹੈ ।
अनुवाद – भ्रष्ट आचरण ही भ्रष्टाचार होता है। कुछ लोग केवल पैसे की हेराफेरी और घपलेबाज़ी को ही भ्रष्टाचार कहते हैं। पर इसके अतिरिक्त मिलावट, अन्याय, सिफारिश, कालाबाज़ारी, शोषण और धोखा आदि सब कुछ आ जाता है। सारा समाज एकजुट हो कर भ्रष्टाचार रूपी इस दैत्य को समाप्त कर सकता है।
3. ਜੀਵਨ ਵਿਚ ਮਿਹਨਤ ਦਾ ਬਹੁਤ ਮਹੱਤਵ ਹੈ। ਮਿਹਨਤੀ ਵਿਅਕਤੀ ਵਿਚ ਜੇਕਰ ਦ੍ਰਿੜ ਸੰਕਲਪ ਵੀ ਹੋਵੇ ਤਾਂ ਉਹ ਕਈ ਵਾਰ ਅਜਿਹੇ ਕੰਮ ਵੀ ਕਰ ਜਾਂਦਾ ਹੈ ਜੋ ਕਿ ਆਮ ਇਨਸਾਨ ਨੂੰ ਅਸੰਭਵ ਲਗਦੇ ਹਨ। ਸੱਚਾ ਮਿਹਨਤੀ ਵਿਅਕਤੀ ਜੇਕਰ ਕਿਸੇ ਕੰਮ ਵਿਚ ਅਸਫਲ ਵੀ ਹੋ ਜਾਂਦਾ ਹੈ ਤਾਂ ਉਹ ਆਪਣੀਆਂ ਕਮੀਆਂ ਦਾ ਪਤਾ ਲਗਾ ਕੇ ਵਧੇਰੇ ਸ਼ਕਤੀ ਨਾਲ ਉਸ ਕੰਮ ਵਿਚ ਜੁੱਟ ਜਾਂਦਾ ਹੈ।
अनुवाद- जीवन में मेहनत का बहुत महत्त्व है। मेहनती व्यक्ति में यदि दृढ़ संकल्प भी हो तो वह कई बार ऐसे काम भी कर जाता है जो कि आम इन्सान को असंभव लगते हैं। सच्चा मेहनती व्यक्ति यदि किसी काम में असफल भी हो जाता है तो वह अपनी कमियों का पता लगा कर अधिक शक्ति से उस काम में जुट जाता है।
4.ਸਾਨੂੰ ਆਪਣੇ ਤਨ ਨੂੰ ਤੰਦਰੁਸਤ ਰੱਖਣ ਲਈ ਕਸਰਤ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ। ਕਸਰਤ ਨਾਲ ਕੇਵਲ ਤਨ ਹੀ ਨਹੀਂ ਸਗੋਂ ਸਾਡਾ ਮਨ ਵੀ ਚੰਗਾ ਬਣਦਾ ਹੈ। ਜਦੋਂ ਤਨ ਅਤੇ ਮਨ ਦੋਵੇਂ ਤੰਦਰੁਸਤ ਹੋ ਜਾਣਗੇ ਤਾਂ ਸਾਡੇ ਮਨ ਵਿਚ ਚੰਗੇ ਵਿਚਾਰ ਆਉਣਗੇ। ਚੰਗੇ ਵਿਚਾਰਾਂ ਨਾਲ ਹੀ ਅਸੀਂ ਚੰਗੇ ਕਰਮ ਕਰਾਂਗੇ।
अनुवाद- हमें अपने तन को स्वस्थ रखने के लिए कसरत की आदत डालनी चाहिए। कसरत के साथ केवल तन ही नहीं अपितु हमारा मन भी अच्छा बनता है। जब तन और मन दोनों स्वस्थ हो जाएंगे तो हमारे मन में अच्छे विचार आएंगे। अच्छे विचारों से हो हम अच्छे कार्य करेंगे।
5.ਚੰਗੀਆਂ ਕਿਤਾਬਾਂ ਸੁੱਖ ਅਤੇ ਖ਼ੁਸ਼ੀਆਂ ਦਾ ਖ਼ਜ਼ਾਨਾ ਹੁੰਦੀਆਂ ਹਨ। ਔਖੀ ਘੜੀ ਵਿਚ ਇਹ ਸਾਡਾ ਮਾਰਗ ਦਰਸ਼ਨ ਕਰਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਕਿਤਾਬਾਂ ਨਾਲ ਪਿਆਰ ਹੁੰਦਾ ਹੈ, ਉਨ੍ਹਾਂ ਲਈ ਕਿਤਾਬਾਂ ਕਿਸੇ ਖ਼ਜ਼ਾਨੇ ਤੋਂ ਘੱਟ ਨਹੀਂ ਹੁੰਦੀਆਂ। ਲੋਕਮਾਨਿਆ ਤਿਲਕ ਦਾ ਕਹਿਣਾ ਸੀ ਕਿ– ‘ਮੈਂ ਨਰਕ ਵਿਚ ਵੀ ਕਿਤਾਬਾਂ ਦਾ ਸਵਾਗਤ ਕਰਾਂਗਾ। ਕਿਉਂਕਿ ਇਨ੍ਹਾਂ ਵਿੱਚ ਉਹ ਸ਼ਕਤੀ ਹੈ ਕਿ ਜਿੱਥੇ ਇਹ ਹੋਣਗੀਆਂ ਉੱਥੇ ਆਪਣੇ ਆਪ ਸਵਰਗ ਬਣ ਜਾਏਗਾ।
अनुवाद – अच्छी पुस्तकें सुख और प्रसन्नताओं का खज़ाना होती हैं। कठिन घड़ी में ये हमारा मार्गदर्शन करती हैं। जिन लोगों को पुस्तकों से प्रेम होता है, उनके लिए पुस्तकें किसी खज़ाने से कम नहीं होतीं। लोकमान्य तिलक का कहना था ‘मैं नर्क में भी पुस्तकों का स्वागत करूँगा। क्योंकि इनमें वह शक्ति है कि जहाँ ये होंगी वहाँ अपने आप स्वर्ग बन जाएगा।’
6.ਓਜ਼ੋਨ ਪਰਤ ਸੂਰਜ ਤੋਂ ਨਿਕਲਣ ਵਾਲੀਆਂ ਨੁਕਸਾਨਦਾਇਕ ਕਿਰਨਾਂ ਦੇ ਨਾਲ-ਨਾਲ ਪਰਾਬੈਂਗਣੀ ਕਿਰਨਾਂ ਨੂੰ ਵਾਯੂਮੰਡਲ ਵਿਚ ਪ੍ਰਵੇਸ਼ ਕਰਨ ਤੋਂ ਰੋਕਣ ਲਈ ਫਿਲਟਰ ਦੇ ਰੂਪ ਵਿਚ ਕੰਮ ਕਰਦੀ ਹੈ । ਫ੍ਰਿਜ, ਏ.ਸੀ. ਉਪਕਰਨ ਆਦਿ ਵਿਚ ਇਸਤੇਮਾਲ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਇਸ ਪਰਤ ਨੂੰ ਨੁਕਸਾਨ ਕਰਦੀਆਂ ਹਨ । ਇਸ ਲਈ ਸਾਨੂੰ ਏ.ਸੀ, ਉਪਕਰਨਾਂ ਦਾ ਘੱਟ ਪ੍ਰਯੋਗ ਕਰਨਾ ਚਾਹੀਦਾ ਹੈ ।
अनुवाद — ओज़ोन परत सूर्य से निकलने वाली हानिकारक किरणों के साथ-साथ पराबैंगनी किरणों को वायुमंडल में प्रवेश करने से रोकने के लिए फिल्टर के रूप में काम करती हैं। फ्रिज, ए०सी० उपकरण आदि में प्रयुक्त होने वाली विषैली गैसें इस परत का नुकसान करती हैं। इसलिए हमें ए०सी० उपकरणों का कम प्रयोग करना चाहिए।
7.ਹਿੰਦੀ ਨੂੰ ਸੰਘ ਦੀ ਰਾਜਭਾਸ਼ਾ ਕਹਿਣ ਦਾ ਇਹ ਅਰਥ ਨਹੀਂ ਕਿ ਭਾਰਤ ਦੀਆਂ ਦੂਜੀਆਂ ਭਾਸ਼ਾਵਾਂ ਇਸ ਤੋਂ ਘੱਟ ਮਹੱਤਵਪੂਰਨ ਹਨ। ਭਾਰਤ ਦੀਆਂ ਸਾਰੀਆਂ ਪ੍ਰਦੇਸ਼ਿਕ ਭਾਸ਼ਾਵਾਂ ਸਮਾਨ ਮਹੱਤਵ ਰੱਖਦੀਆਂ ਹਨ। ਜੇਕਰ ਅਖਿਲ ਭਾਰਤੀ ਪੱਧਰ ‘ਤੇ ਹਿੰਦੀ ਰਾਜਭਾਸ਼ਾ ਹੈ ਤਾਂ ਦੂਜੀਆਂ ਪ੍ਰਦੇਸ਼ਿਕ ਭਾਸ਼ਾਵਾਂ ਆਪਣੇ-ਆਪਣੇ ਰਾਜਾਂ ਵਿਚ ਰਾਜਭਾਸ਼ਾ ਦੇ ਰੂਪ ਵਿਚ ਕੰਮ ਕਰ ਰਹੀਆਂ ਹਨ।
अनुवाद – हिंदी को संघ की राजभाषा कहने का यह अर्थ नहीं कि भारत में अन्य भाषाएं इस से कम महत्त्वपूर्ण हैं। भारत की सभी प्रादेशिक भाषाएँ समान महत्त्व रखती हैं। यदि अखिल भारतीय स्तर पर हिंदी राजभाषा है तो अन्य प्रादेशिक भाषाएं अपने-अपने राज्यों में राजभाषा के रूप में काम कर रही हैं।
8.ਸਾਨੂੰ ਬਿਜਲੀ ਦੀ ਖਪਤ ਘੱਟ ਅਤੇ ਬੜੇ ਹੀ ਕਿਫ਼ਾਇਤੀ ਢੰਗ ਨਾਲ ਕਰਨੀ ਚਾਹੀਦੀ ਹੈ। ਜਿਸ ਸਥਾਨ ‘ਤੇ ਅਸੀਂ ਮੌਜੂਦ ਨਹੀਂ ਹੁੰਦੇ, ਉਸ ਸਥਾਨ ‘ਤੇ ਬਿਜਲੀ ਚਲਦੀ ਨਹੀਂ ਰਹਿਣ ਦੇਣੀ ਚਾਹੀਦੀ। ਬਿਜਲੀ ਦੀ ਬੱਚਤ ਸੰਬੰਧੀ ਇੱਕ ਨਾਰਾ ਹੈ ‘ਲੋੜ ਨਹੀਂ ਜਦੋਂ`, (ਸਵਿੱਚ) ਬਟਨ ਬੰਦ ਉਦੋਂ । ਜੇਕਰ ਇਸ ਨਾਰੇ ਨੂੰ ਸਾਰੇ ਲੋਕ ਆਪਣੇ ਜੀਵਨ ਵਿਚ ਅਪਨਾ ਲੈਣ ਤਾਂ ਵੀ ਅਸੀਂ ਬਹੁਤ ਸਾਰੀ ਬਿਜਲੀ ਬਚਾ ਸਕਦੇ ਹਾਂ ।
अनुवाद- हमें बिजली की खपत कम और अति किफ़ायती ढंग से करनी चाहिए। जिस स्थान पर हम उपस्थित नहीं होते, उस स्थान पर बिजली चलती नहीं रहने देनी चाहिए। बिजली की बचत संबंधी एक नारा है ‘आवश्यकता नहीं जब, बटन बंद तब।’ यदि इस नारे को सभी लोग अपने जीवन में अपना लें तो हम बहुत-सी बिजली बचा सकते हैं।
9.ਮਹਿੰਗਾਈ ਨੇ ਅੱਜ ਗਰੀਬ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਘਰੇਲੂ ਪ੍ਰਯੋਗ ਵਿਚ ਆਉਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਇਸ ਕਦਰ ਵੱਧ ਗਈਆਂ ਹਨ ਕਿ ਗਰੀਬ ਵਰਗ ਦਾ ਘਰ-ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਸਰਕਾਰ ਨੂੰ ਜਲਦੀ ਤੋਂ ਜਲਦੀ ਮਹਿੰਗਾਈ ਨੂੰ ਘਟਾ ਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ।
अनुवाद – महंगाई ने आज गरीब लोगों की कमर तोड़ दी है। घरेलू प्रयोग में आने वाली वस्तुओं के मूल्य इस तरह बढ़ गए हैं कि निर्धन वर्ग के घर-परिवार का निर्वाह करना बहुत कठिन हो गया है। सरकार को शीघ्रातिशीघ्र महंगाई को घटा कर लोगों को राहत देनी चाहिए।
10.ਸਾਡੇ ਸਕੂਲ ਦਾ ਸਲਾਨਾ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਾਰੇ ਸਕੂਲ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਨੇ ਸਕੂਲ ਦੀ ਰਿਪੋਰਟ ਪੜ੍ਹੀ। ਮੁੱਖ ਮਹਿਮਾਨ ਨੇ ਸਿੱਖਿਆ ਦੇ ਖੇਤਰ ਵਿੱਚ ਸਾਡੇ ਸਕੂਲ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਇਸ ਸਾਲ ਹਰ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ।
अनुवाद- हमारे स्कूल का वार्षिक समारोह बड़ी धूमधाम से मनाया गया। सारे स्कूल को बहुत ही सुंदर ढंग से सजाया गया। स्कूल के प्राचार्य ने स्कूल की रिपोर्ट पढ़ी। मुख्य अतिथि ने शिक्षा के क्षेत्र में हमारे स्कूल के योगदान की प्रशंसा की। उन्होंने इस वर्ष कक्षा में पहले तीन स्थान प्राप्त करने वाले विद्यार्थियों को पुरस्कार बांटे।