भाग- (II) (ii) पंजाबी से हिंदी अनुवाद-CWSN प्रश्न बैंक

16 Min Read
इस पाठ को हिंदी में सुनें

पंजाबी से हिंदी अनुवाद (20-25 शब्दों वाले गद्यांश)

(नोट: इसमें पंजाबी का मूल पाठ और उसके नीचे उसका हिंदी अनुवाद दिया गया है)

  1. पंजाबी: ਸਾਨੂੰ ਆਪਣੇ ਬਜ਼ੁਰਗਾਂ ਦਾ ਵੱਧ ਤੋਂ ਵੱਧ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਉਹ ਬੁੱਧੀਮਾਨ, ਅਨੁਭਵੀ ਅਤੇ ਘਰ ਦਾ ਸ਼ਿੰਗਾਰ ਹੁੰਦੇ ਹਨ। ਕਈ ਵਾਰ ਲੋਕ ਆਪੋ ਆਪਣੇ ਕੰਮਾਂ ਵਿੱਚ ਲੱਗੇ ਰਹਿਣ ਕਰਕੇ ਆਪਣੇ ਬਜ਼ੁਰਗਾਂ ਨੂੰ ਘੱਟ ਸਮਾਂ ਦਿੰਦੇ ਹਨ, ਜਿਸ ਕਰਕੇ ਉਹਨਾਂ ਦੇ ਜੀਵਨ ਵਿੱਚ ਨਿਰਾਸ਼ਾ ਆ ਜਾਂਦੀ ਹੈ।

हिंदी: हमें अपने बुजुर्गों का अधिक से अधिक सम्मान करना चाहिए क्योंकि वे बुद्धिमान, अनुभवी तथा घर का शृंगार होते हैं। कई बार लोग अपने-अपने कामों में व्यस्त होने के कारण अपने बुजुर्गों को कम समय देते हैं, जिसके कारण उनके जीवन में निराशा आ जाती है।

  1. पंजाबी: ਸਾਨੂੰ ਆਪਣੇ ਬਜ਼ੁਰਗਾਂ ਨੂੰ ਉਚਿਤ ਸਮਾਂ ਦੇਣਾ ਚਾਹੀਦਾ ਹੈ। ਉਨ੍ਹਾਂ ਦੀ ਸਮੱਸਿਆ ਦਾ ਹੱਲ ਕੱਢਣਾ ਚਾਹੀਦਾ ਹੈ। ਸਾਨੂੰ ਉਨ੍ਹਾਂ ਨਾਲ ਬੈਠ ਕੇ ਰੋਟੀ ਖਾਣਾ, ਉਹਨਾਂ ਨੂੰ ਸੈਰ ਸਪਾਟੇ ਲਈ ਨਾਲ ਲੈ ਕੇ ਜਾਣਾ ਚਾਹੀਦਾ ਹੈ। ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਅਸੀਂ ਆਪਣੇ ਬਜ਼ੁਰਗਾਂ ਦੀ ਮਿਹਨਤ, ਪਿਆਰ ਅਤੇ ਚੰਗੀ ਪਰਵਰਿਸ਼ ਸਦਕਾ ਹੀ ਚੰਗਾ ਜੀਵਨ ਬਤੀਤ ਕਰ ਰਹੇ ਹਾਂ।

हिंदी: हमें अपने बुजुर्गों को उचित समय देना चाहिए। हमें उनके साथ बैठकर रोटी खाना, उन्हें सैर-सपाटे के लिए साथ लेकर जाना चाहिए। हमें यह नहीं भूलना चाहिए कि हम अपने बुजुर्गों की मेहनत, प्यार तथा अच्छी परवरिश के कारण ही बढ़िया जीवन व्यतीत कर रहे हैं।

  1. पंजाबी: ਭਾਰਤ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਇੱਕ ਚਿੰਤਾ ਦਾ ਵਿਸ਼ਾ ਹੈ। ਇਸ ਦੇਸ਼ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਇਸ ਸਮੱਸਿਆ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨ ਦੋਨੋਂ ਹੀ ਜੂਝ ਰਹੇ ਹਨ। ਹਰੇਕ ਨੌਜਵਾਨ ਚੰਗੀ ਨੌਕਰੀ ਵੱਲ ਨੂੰ ਭੱਜਦਾ ਹੈ।

हिंदी: भारत में बेरोजगारी की समस्या एक चिंता का विषय है। इस देश में बेरोजगारों की गिनती दिनों-दिन बढ़ती जा रही है। इस समस्या के साथ गाँवों और शहरों के नौजवान दोनों ही जूझ रहे हैं। प्रत्येक नौजवान अच्छी नौकरी की तरफ भागता है।

  1. पंजाबी: ਜੇਕਰ ਉਸਨੂੰ ਨੌਕਰੀ ਨਹੀਂ ਮਿਲਦੀ ਤਾਂ ਉਸਨੂੰ ਸਵੈ ਰੁਜ਼ਗਾਰ ਦਾ ਰਸਤਾ ਅਪਣਾ ਕੇ ਦੇਖਣਾ ਚਾਹੀਦਾ ਹੈ। ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਕਰਜ਼ੇ ਦੇ ਕੇ ਉਹਨਾਂ ਨੂੰ ਆਪਣਾ ਕੰਮ-ਧੰਦਾ ਖੋਲ੍ਹਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

हिंदी: यदि उसे नौकरी नहीं मिलती तो उसे स्वरोजगार का रास्ता अपनाकर देखना चाहिए। सरकार की ओर से बेरोजगारों को ऋण देकर उनको अपना कारोबार खोलने के लिए प्रेरित किया जा रहा है।

  1. पंजाबी: ਹਰੇਕ ਸਾਲ ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਪੂਰੀ ਦੁਨੀਆਂ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਾ ਮਕਸਦ ਇਸ ਧਰਤੀ ‘ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਹੈ।

हिंदी: प्रत्येक वर्ष विश्व पर्यावरण दिवस 5 जून को पूरे विश्व में मनाया जाता है। इसका उद्देश्य इस पृथ्वी पर रह रहे लोगों को पर्यावरण के प्रति जागरूक करना है।

  1. पंजाबी: ਹਰ ਸਾਲ 31 ਮਈ ਨੂੰ ਕੌਮਾਂਤਰੀ ਤੰਬਾਕੂ ਮੁਕਤ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵਲੋਂ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।

हिंदी: प्रत्येक वर्ष 31 मई को राष्ट्रीय तम्बाकू मुक्त दिवस मनाया जाता है। इस दिन सरकारी तथा गैर सरकारी संस्थाओं की ओर से लोगों को तम्बाकू के सेवन से होने वाले रोगों के प्रति जागरूक किया जाता है।

  1. पंजाबी: ਤੰਬਾਕੂਨੋਸ਼ੀ ਕਾਰਨ ਕਈ ਨਾਮੁਰਾਦ ਅਤੇ ਲਾਇਲਾਜ ਬੀਮਾਰੀਆਂ ਲੱਗ ਜਾਂਦੀਆਂ ਹਨ, ਜਿਨ੍ਹਾਂ ਵਿੱਚ ਕੈਂਸਰ, ਦਮਾ, ਚਮੜੀ ਦੇ ਰੋਗ, ਫੇਫੜਿਆਂ ਦੇ ਰੋਗ ਤੇ ਹੋਰ ਅਨੇਕ ਬੀਮਾਰੀਆਂ ਸ਼ਾਮਿਲ ਹਨ।

हिंदी: तम्बाकू के सेवन के कारण कई नामुराद तथा लाइलाज रोग लग जाते हैं, जिनमें कैंसर, दमा, चमड़ी के रोग, फेफड़ों के रोग तथा अन्य अनेक बीमारियाँ शामिल हैं।

  1. पंजाबी: ਨਵੇਂ ਵੋਟਰਾਂ ਨੂੰ ਉਤਸ਼ਾਹਤ ਕਰਨ ਲਈ ਭਾਰਤ ਵਿੱਚ 25 ਜਨਵਰੀ ਨੂੰ ਹਰ ਸਾਲ ਰਾਸ਼ਟਰੀ ਵੋਟਰ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਦੇ ਡਾਇਮੰਡ ਜੁਬਲੀ ਸਮਾਰੋਹ ਦੇ ਸਮਾਪਤੀ ਸਮਾਗਮ ਦੌਰਾਨ ਕੀਤੀ ਗਈ ਸੀ।

हिंदी: नए मतदाताओं को उत्साहित करने के लिए भारत में 25 जनवरी को हर साल राष्ट्रीय मतदाता दिवस के तौर पर मनाया जाता है। इसका प्रारम्भ भारतीय चुनाव आयोग की हीरक जयंती समारोह के समापन समारोह के दौरान किया गया था।

  1. पंजाबी: ਭਾਰਤੀ ਸੰਵਿਧਾਨ ਦੀ ਧਾਰਾ 326 ਵਿੱਚ ਸੋਧ ਕਰ ਕੇ ਵੋਟ ਪਾਉਣ ਦੇ ਅਧਿਕਾਰ ਲਈ ਉਮਰ ਸੀਮਾ 21 ਸਾਲ ਤੋਂ ਘਟਾ ਕੇ 18 ਸਾਲ ਕਰ ਦਿੱਤੀ ਗਈ ਹੈ ਤਾਂ ਕਿ ਨੌਜਵਾਨ ਵਰਗ ਨੂੰ ਦੇਸ਼ ਦੀ ਰਾਜਨੀਤਕ ਪ੍ਰਕਿਰਿਆ ਵਿੱਚ ਭਾਗ ਲੈਣ ਦੇ ਯੋਗ ਬਣਾਇਆ ਜਾ ਸਕੇ।

हिंदी: भारतीय संविधान की धारा 326 में संशोधन करके मत डालने के अधिकार के लिए आयु सीमा 21 वर्ष से घटाकर 18 वर्ष कर दी गयी है ताकि नौजवान वर्ग को देश की राजनीतिक प्रक्रिया में भाग लेने के योग्य बनाया जा सके।

  1. पंजाबी: ਮੋਬਾਇਲ ਅੱਜ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ। ਫਿਰ ਵੀ ਸਾਨੂੰ ਇਸ ਦਾ ਬੜੀ ਹੀ ਸਮਝਦਾਰੀ ਨਾਲ਼ ਪ੍ਰਯੋਗ ਕਰਨਾ ਚਾਹੀਦਾ ਹੈ। ਕੇਵਲ ਬਹੁਤ ਜਰੂਰੀ ਹੋਣ ‘ਤੇ ਹੀ ਮੋਬਾਇਲ ਫੋਨ ਦਾ ਪ੍ਰਯੋਗ ਕਰਨਾ ਚਾਹੀਦਾ ਹੈ।

हिंदी: मोबाइल आज हमारी ज़िंदगी का महत्वपूर्ण हिस्सा बन गया है। फिर भी हमें इसका बड़ी ही समझदारी से प्रयोग करना चाहिए। केवल बहुत जरूरी होने पर ही मोबाइल फोन का प्रयोग करना चाहिए।

  1. पंजाबी: ਕੁਦਰਤ ਵਲੋਂ ਸਾਨੂੰ ਵੱਖ-ਵੱਖ ਤਰ੍ਹਾਂ ਦੇ ਦਰਖ਼ਤ, ਹਰਿਆਲੀ, ਠੰਡੀਆਂ ਹਵਾਵਾਂ, ਰੰਗ-ਬਰੰਗੇ ਫੁੱਲ, ਅਨੇਕ ਕਿਸਮਾਂ ਦੇ ਫਲ, ਪਵਿੱਤਰ ਜਲ, ਸੁਹਾਵਣੇ ਜੰਗਲ, ਪਸ਼ੂ-ਪੰਛੀ ਰੂਪੀ ਅਨੋਖੀ ਦੌਲਤ ਮਿਲੀ ਹੈ।

हिंदी: प्रकृति की ओर से हमें भिन्न-भिन्न तरह के वृक्ष, हरियाली, ठंडी हवाएँ, रंग-बिरंगे फूल, अनेक तरह के फल, पवित्र जल, सुहाने वन, पशु-पक्षी रूपी अनोखी सम्पदा मिली है।

  1. पंजाबी: ਮਨੁੱਖ ਆਪਣੇ ਨਿੱਜੀ ਸਵਾਰਥਾਂ ਕਾਰਣ ਇਸ ਕੁਦਰਤੀ ਦੌਲਤ ਨੂੰ ਹੀ ਨੁਕਸਾਨ ਪਹੁੰਚਾ ਰਿਹਾ ਹੈ। ਅੱਜ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਮਿਲ ਕੇ ਵਾਤਾਵਰਨ ਦੀ ਸੰਭਾਲ ਲਈ ਵਚਨਬੱਧ ਹੋਈਏ।

हिंदी: मानव अपने निजी स्वार्थों के कारण इस प्राकृतिक सम्पदा को ही हानि पहुँचा रहा है। आज समय आ गया है कि हम सभी मिलकर पर्यावरण की संभाल के लिए वचनबद्ध हों।

  1. पंजाबी: ਭਾਰਤ ਦੇ ਉੱਤਰ ਪ੍ਰਦੇਸ਼ ਦੇ ਆਗਰਾ ਸ਼ਹਿਰ ਵਿੱਚ ਸਥਿਤ ਤਾਜਮਹੱਲ ਇੱਕ ਖੂਬਸੂਰਤ ਮਕਬਰਾ ਹੈ। ਇਸਦਾ ਨਿਰਮਾਣ ਮੁਗਲ ਸਮਰਾਟ ਸ਼ਾਹਜਹਾਨ ਨੇ ਆਪਣੀ ਪਤਨੀ ਮੁਮਤਾਜ਼ ਮਹੱਲ ਦੀ ਯਾਦ ਵਿੱਚ ਕਰਵਾਇਆ ਸੀ।

हिंदी: भारत के उत्तर प्रदेश के आगरा शहर में स्थित ताजमहल एक खूबसूरत मकबरा है। इसका निर्माण मुगल सम्राट शाहजहाँ ने अपनी पत्नी मुमताज महल की याद में करवाया था।

  1. पंजाबी: ਪੂਰੀ ਦੁਨੀਆਂ ਵਿੱਚ 8 ਮਾਰਚ ਦਾ ਦਿਨ ਮਹਿਲਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਰਕਾਰਾਂ ਵਲੋਂ ਔਰਤਾਂ ਦੇ ਵਿਕਾਸ ਲਈ ਕਈ ਨੀਤੀਆਂ ਵੀ ਬਣਾਈਆਂ ਜਾਂਦੀਆਂ ਹਨ। ਲੜਕੀਆਂ ਦੀ ਸਿੱਖਿਆ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।

हिंदी: पूरे विश्व में 8 मार्च का दिन महिला दिवस के रूप में मनाया जाता है। सरकारों की ओर से महिलाओं के विकास के लिए कई नीतियां बनाई जाती हैं। लड़कियों की शिक्षा की ओर विशेष ध्यान दिया जा रहा है।

  1. पंजाबी: ਸਿੱਖਿਆ ਦੇ ਨਾਲ਼-ਨਾਲ਼ ਔਰਤਾਂ ਦੀ ਸੁਰੱਖਿਆ ਵੱਲ ਵੀ ਠੋਸ ਕਦਮ ਚੁੱਕਣ ਦੀ ਜਰੂਰਤ ਹੈ। ਲੜਕੀਆਂ ਨੂੰ ਖੁੱਦ ਵੀ ਸਿੱਖਿਅਤ ਹੋ ਕੇ ਆਤਮਨਿਰਭਰ ਬਣਨ ਦੀ ਲੋੜ ਹੈ।

हिंदी: शिक्षा के साथ-साथ महिलाओं की सुरक्षा की ओर भी ठोस कदम उठाने की आवश्यकता है। लड़कियों को स्वयं भी शिक्षित होकर आत्मनिर्भर बनने की आवश्यकता है।

  1. पंजाबी: ਮੈਨੂੰ ਜਦੋਂ ਵੀ ਆਪਣਾ ਬਚਪਨ ਯਾਦ ਆਉਂਦਾ ਹੈ ਤਾਂ ਮੇਰਾ ਦਿਲ ਕਰਦਾ ਹੈ ਕਿ ਮੈਂ ਆਪਣੇ ਉਸੇ ਬਚਪਨ ਵਿੱਚ ਗੁਮ ਹੋ ਜਾਵਾਂ। ਮਨ ਬਚਪਨ ਦੀਆਂ ਖੇਡਾਂ ਵੱਲ ਚਲਾ ਜਾਂਦਾ ਹੈ।

हिंदी: मुझे जब भी अपना बचपन याद आता है तो मेरा मन करता है कि मैं अपने उसी बचपन में खो जाऊँ। मन बचपन की खेलों की ओर चला जाता है।

  1. पंजाबी: ਪਤੰਗ ਉਡਾਣਾ, ਦੋਸਤਾਂ ਨਾਲ਼ ਸਾਈਕਲ ਦੀਆਂ ਰੇਸਾਂ ਲਗਾਉਣਾ, ਬੰਟੇ ਖੇਡਣੇ ਅਤੇ ਰਾਤ ਨੂੰ ਲੁਕਣ-ਮੀਟੀ ਖੇਡਣਾ ਮੈਨੂੰ ਅੱਜ ਵੀ ਯਾਦ ਹੈ। ਤਪਦੀ ਗਰਮੀ ਵਿੱਚ ਬਾਗ ਵਿੱਚ ਅੰਬ ਤੋੜ ਕੇ ਖਾਣੇ ਅਤੇ ਬਹੁਤ ਤੇਜ ਮੀਂਹ ਵਿੱਚ ਨਹਾਉਣਾ ਮੈਨੂੰ ਬਹੁਤ ਚੰਗਾ ਲਗਦਾ ਸੀ।

हिंदी: पतंग उडाना, मित्रों के साथ साइकिल दौड़ लगाना, कंचे खेलना और रात को छुपा छुपाई खेलना मुझे आज भी याद है। तेज गर्मी में बाग में से आम तोड़कर खाना तथा बहुत तेज वर्षा में नहाना मुझे बहुत अच्छा लगता था।

  1. पंजाबी: ਭ੍ਰਿਸ਼ਟ ਆਚਰਣ ਹੀ ਭ੍ਰਿਸ਼ਟਾਚਾਰ ਹੁੰਦਾ ਹੈ। ਕੁਝ ਲੋਕ ਕੇਵਲ ਪੈਸੇ ਦੀ ਹੇਰਾਫੇਰੀ ਅਤੇ ਘਪਲੇਬਾਜੀ ਨੂੰ ਹੀ ਭ੍ਰਿਸ਼ਟਾਚਾਰ ਕਹਿੰਦੇ ਹਨ ਪਰ ਇਸ ਵਿੱਚ ਇਸ ਤੋਂ ਇਲਾਵਾ ਮਿਲਾਵਟ, ਅਨਿਆਂ, ਸਿਫਾਰਿਸ਼, ਕਾਲਾਬਜਾਰੀ, ਸ਼ੋਸ਼ਣ ਅਤੇ ਧੋਖਾ ਆਦਿ ਸਭ ਕੁਛ ਆ ਜਾਂਦਾ ਹੈ।

हिंदी: भ्रष्ट आचरण ही भ्रष्टाचार होता है। कुछ लोग केवल पैसों की हेराफेरी तथा घपलेबाजी को ही भ्रष्टाचार कहते हैं। परन्तु इसमें इसके अतिरिक्त मिलावट, अन्याय, सिफारिश, काला बाजारी, शोषण तथा धोखा आदि सब कुछ आ जाता है।

  1. पंजाबी: ਜੀਵਨ ਵਿੱਚ ਮਿਹਨਤ ਦਾ ਬਹੁਤ ਮਹੱਤਵ ਹੈ। ਮਿਹਨਤੀ ਵਿਅਕਤੀ ਜੇਕਰ ਦ੍ਰਿੜ-ਸੰਕਲਪੀ ਵੀ ਹੋਵੇ ਤਾਂ ਉਹ ਕਈ ਵਾਰ ਅਜਿਹੇ ਕੰਮ ਵੀ ਕਰ ਜਾਂਦਾ ਹੈ ਜੋ ਕਿ ਆਮ ਇਨਸਾਨ ਨੂੰ ਅਸੰਭਵ ਲੱਗਦੇ ਹਨ।

हिंदी: जीवन में परिश्रम का बहुत महत्व है। परिश्रमी व्यक्ति में यदि दृढ़ संकल्प भी हो तो वह कई बार ऐसे कार्य भी कर जाता है जो कि आम व्यक्ति को असंभव लगते हैं।

  1. पंजाबी: ਸੱਚਾ ਮਿਹਨਤੀ ਵਿਅਕਤੀ ਜੇਕਰ ਕਿਸੇ ਕੰਮ ਵਿੱਚ ਅਸਫਲ ਵੀ ਹੋ ਜਾਂਦਾ ਹੈ ਤਾਂ ਉਹ ਆਪਣੀਆਂ ਕਮੀਆਂ ਦਾ ਪਤਾ ਲਗਾ ਕੇ ਵਧੇਰੇ ਸ਼ਕਤੀ ਨਾਲ਼ ਉਸ ਕੰਮ ਵਿੱਚ ਜੁੱਟ ਜਾਂਦਾ ਹੈ।

हिंदी: सच्चा परिश्रमी व्यक्ति यदि किसी कार्य में असफल भी हो जाता है तो वह अपनी कमियों का पता लगाकर अधिक शक्ति के साथ उस कार्य में जुट जाता है।

  1. पंजाबी: ਕਸਰਤ ਨਾਲ਼ ਕੇਵਲ ਤਨ ਹੀ ਨਹੀਂ ਸਗੋਂ ਸਾਡਾ ਮਨ ਵੀ ਚੰਗਾ ਬਣਦਾ ਹੈ। ਜਦੋਂ ਤਨ ਅਤੇ ਮਨ ਦੋਵੇਂ ਤੰਦਰੁਸਤ ਹੋ ਜਾਣਗੇ ਤਾਂ ਸਾਡੇ ਮਨ ਵਿੱਚ ਚੰਗੇ ਵਿਚਾਰ ਆਉਣਗੇ। ਚੰਗੇ ਵਿਚਾਰਾਂ ਨਾਲ਼ ਹੀ ਅਸੀਂ ਚੰਗੇ ਕਰਮ ਕਰਾਂਗੇ।

हिंदी: व्यायाम से केवल तन ही नहीं अपितु हमारा मन भी अच्छा बनता है। जब तन तथा मन दोनों स्वस्थ हो जाएँगे तो हमारे मन में अच्छे विचार आएँगे। अच्छे विचारों से ही हम अच्छे कर्म करेंगे।

  1. पंजाबी: ਚੰਗੀਆਂ ਕਿਤਾਬਾਂ ਸੁੱਖ ਅਤੇ ਖੁਸ਼ੀਆਂ ਦਾ ਖ਼ਜ਼ਾਨਾ ਹੁੰਦੀਆਂ ਹਨ। ਇਹ ਔਖੀ ਘੜੀ ਵਿੱਚ ਇਹ ਸਾਡਾ ਮਾਰਗਦਰਸ਼ਨ ਕਰਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਕਿਤਾਬਾਂ ਨਾਲ਼ ਪਿਆਰ ਹੁੰਦਾ ਹੈ, ਉਹਨਾਂ ਲਈ ਕਿਤਾਬਾਂ ਕਿਸੇ ਖਜਾਨੇ ਤੋਂ ਘੱਟ ਨਹੀਂ ਹੁੰਦੀਆਂ।

हिंदी: अच्छी पुस्तकें सुख तथा खुशियों का खजाना होती हैं। कठिनाई के समय यह हमारा मार्गदर्शन करती है। जिन लोगों को पुस्तकों से प्यार होता है, उनके लिए पुस्तकें किसी खजाने से कम नहीं होतीं।

  1. पंजाबी: ਲੋਕਮਾਨਿਆ ਤਿਲਕ ਦਾ ਕਹਿਣਾ ਸੀ- ‘ਮੈਂ ਨਰਕ ਵਿੱਚ ਵੀ ਕਿਤਾਬਾਂ ਦਾ ਸਵਾਗਤ ਕਰਾਂਗਾ ਕਿਉਂਕਿ ਇਨ੍ਹਾਂ ਵਿੱਚ ਉਹ ਸ਼ਕਤੀ ਹੈ ਕਿ ਜਿੱਥੇ ਇਹ ਹੋਣਗੀਆਂ ਉੱਥੇ ਆਪਣੇ-ਆਪ ਸਵਰਗ ਬਣ ਜਾਏਗਾ।’

हिंदी: लोकमान्य तिलक का कहना था, “मैं नरक में भी पुस्तकों का स्वागत करूँगा क्योंकि इनमें इतनी शक्ति है कि जहाँ ये होंगी वहाँ अपने आप स्वर्ग बन जाएगा।”

  1. पंजाबी: ਓਜੋਨ ਪਰਤ ਸੂਰਜ ਤੋਂ ਨਿਕਲਣ ਵਾਲੀਆਂ ਨੁਕਸਾਨਦਾਇਕ ਕਿਰਣਾਂ ਦੇ ਨਾਲ਼-ਨਾਲ਼ ਪਰਾਬੈਂਗਣੀ ਕਿਰਣਾਂ ਨੂੰ ਵਾਯੂਮੰਡਲ ਵਿੱਚ ਪ੍ਰਵੇਸ਼ ਕਰਣ ਤੋਂ ਰੋਕਣ ਲਈ ਫਿਲਟਰ ਦੇ ਰੂਪ ਵਿੱਚ ਕੰਮ ਕਰਦੀ ਹੈ।

हिंदी: ओजोन परत सूर्य से निकलने वाली हानिकारक किरणों के साथ-साथ पराबैंगनी किरणों को वायुमंडल में प्रवेश करने से रोकने के लिए फिल्टर के रूप में काम करती है।

  1. पंजाबी: ਹਿੰਦੀ ਨੂੰ ਸੰਘ ਦੀ ਰਾਜਭਾਸ਼ਾ ਕਹਿਣ ਦਾ ਇਹ ਅਰਥ ਨਹੀਂ ਕਿ ਭਾਰਤ ਦੀਆਂ ਦੂਜੀਆਂ ਭਾਸ਼ਾਵਾਂ ਇਸ ਤੋਂ ਘੱਟ ਮਹੱਤਵਪੂਰਣ ਹਨ। ਭਾਰਤ ਦੀਆਂ ਸਾਰੀਆਂ ਪ੍ਰਾਦੇਸ਼ਿਕ ਭਾਸ਼ਾਵਾਂ ਸਮਾਨ ਮਹੱਤਵ ਰੱਖਦੀਆਂ ਹਨ।

हिंदी: हिंदी को संघ की राजभाषा करने का यह अभिप्राय नहीं कि भारत की अन्य भाषाएँ इससे कम महत्वपूर्ण हैं। भारत की सभी प्रादेशिक भाषाएँ समान महत्व रखती हैं।

  1. पंजाबी: ਜੇਕਰ ਅਖਿਲ ਭਾਰਤੀ ਪੱਧਰ ‘ਤੇ ਹਿੰਦੀ ਰਾਜਭਾਸ਼ਾ ਹੈ ਤਾਂ ਦੂਜੀਆਂ ਪ੍ਰਾਦੇਸ਼ਿਕ ਭਾਸ਼ਾਵਾਂ ਆਪਣੇ-ਆਪਣੇ ਰਾਜਾਂ ਵਿੱਚ ਰਾਜਭਾਸ਼ਾ ਦੇ ਰੂਪ ਵਿੱਚ ਕੰਮ ਕਰ ਰਹੀਆਂ ਹਨ।

हिंदी: यदि अखिल भारतीय स्तर पर हिंदी राजभाषा है तो अन्य प्रादेशिक भाषाएँ अपने-अपने राज्यों में राजभाषा के रूप में काम कर रही हैं।

  1. पंजाबी: ਸਾਨੂੰ ਬਿਜਲੀ ਦੀ ਖਪਤ ਘੱਟ ਅਤੇ ਬੜੇ ਹੀ ਕਿਫਾਇਤੀ ਢੰਗ ਨਾਲ਼ ਕਰਨੀ ਚਾਹੀਦੀ ਹੈ। ਜਿਸ ਸਥਾਨ ‘ਤੇ ਅਸੀਂ ਮੌਜੂਦ ਨਹੀਂ ਹੁੰਦੇ, ਉਸ ਸਥਾਨ ‘ਤੇ ਬਿਜਲੀ ਚੱਲਦੀ ਨਹੀਂ ਰਹਿਣ ਦੇਣੀ ਚਾਹੀਦੀ।

हिंदी: हमें बिजली की बचत कम और बड़े ही किफायती ढंग से करनी चाहिए। जिस स्थान पर हम मौजूद नहीं होते, उस स्थान पर बिजली जलती नहीं रहने देनी चाहिए।

  1. पंजाबी: ਬਿਜਲੀ ਦੀ ਬੱਚਤ ਸੰਬੰਧੀ ਇੱਕ ਨਾਰਾ ਹੈ ‘ਲੋੜ ਨਹੀਂ ਜਦੋਂ, (ਸਵਿੱਚ) ਬਟਨ ਬੰਦ ਉਦੋਂ। ਇਸ ਨਾਰੇ ਨੂੰ ਸਾਰੇ ਲੋਕ ਆਪਣੇ ਜੀਵਨ ਵਿੱਚ ਅਪਨਾ ਲੈਣ ਤਾਂ ਅਸੀਂ ਬਹੁਤ ਸਾਰੀ ਬਿਜਲੀ ਬਚਾ ਸਕਦੇ ਹਾਂ।

हिंदी: बिजली की बचत सम्बन्धी एक नारा है ‘जरूरत नहीं जब, बटन बंद तब। यदि इस नारे को सभी लोग अपने जीवन में अपना लें तो भी हम बहुत सारी बिजली बचा सकते हैं।

  1. पंजाबी: ਮਹਿੰਗਾਈ ਨੇ ਅੱਜ ਗਰੀਬ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਘਰੇਲੂ ਪ੍ਰਯੋਗ ਵਿੱਚ ਆਉਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਇਸ ਕਦਰ ਵੱਧ ਗਈਆਂ ਹਨ ਕਿ ਗਰੀਬ ਵਰਗ ਦਾ ਘਰ-ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ।

हिंदी: महँगाई ने आज गरीब लोगों की कमर तोड़ दी है। घरेलू प्रयोग में आने वाली वस्तुओं की कीमतें इस तरह बढ़ गयी हैं कि गरीब वर्ग का घर-परिवार का गुजारा करना बहुत ही कठिन हो गया है।

Share This Article
Leave a Comment

Leave a Reply

Your email address will not be published. Required fields are marked *